ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਗੈਂਗਸਟਰਾਂ ਦਾ ਮਨੋਬਲ ਕਾਫੀ ਉੱਚਾ ਹੈ। ਸੂਬੇ ਵਿੱਚ ਹਰ ਰੋਜ਼ ਗੈਂਗਸਟਰਾਂ ਵੱਲੋਂ ਕਿਸੇ ਨਾ ਕਿਸੇ ਵਾਰਦਾਤ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਕਈ ਰਾਜਨੇਤਾਵਾਂ ਅਤੇ ਬਾਲੀਵੁੱਡ ਅਦਾਕਾਰਾਂ ਸਮੇਤ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ। ਦਿੱਲੀ ਐਨਕਾਊਂਟਰ: ਅੰਮ੍ਰਿਤਸਰ ਤੋਂ ਬਾਅਦ ਦਿੱਲੀ ‘ਚ ਗੈਂਗਸਟਰਾਂ ਦਾ ਐਨਕਾਊਂਟਰ D5 Channel Punjabi ਹੁਣ ਮਸ਼ਹੂਰ ਪੰਜਾਬੀ ਗਾਇਕ ਜਾਨੀ ਵੀ ਪੰਜਾਬ ਛੱਡ ਚੁੱਕੇ ਹਨ। ਗਾਇਕ ਦਾ ਕਹਿਣਾ ਹੈ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਉਹ ਪੰਜਾਬ ਛੱਡ ਕੇ ਜਾ ਰਹੇ ਹਨ। ਇਸ ਸਬੰਧੀ ਸ੍ਰੀ ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਉਹ ਅਤੇ ਉਸ ਦਾ ਪਰਿਵਾਰ ਮਾਨਸਿਕ ਤਣਾਅ ਵਿੱਚੋਂ ਲੰਘ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।