ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਹੁਣ ਵੱਡਾ ਕਦਮ ਚੁੱਕਣ ਜਾ ਰਹੀ ਹੈ। ਹੁਣ ਪੰਜਾਬ ਦੀ ਪਰਾਲੀ ਪਸ਼ੂਆਂ ਦੇ ਚਾਰੇ ਲਈ ਰੇਲ ਰਾਹੀਂ ਕੇਰਲਾ ਜਾਵੇਗੀ। ਕੇਰਲਾ ਨੇ ਆਪਣੇ ਰਾਜ ਵਿੱਚ ਪਸ਼ੂਆਂ ਦੇ ਚਾਰੇ ਲਈ ਪੰਜਾਬ ਤੋਂ ਤੂੜੀ ਦੀ ਮੰਗ ਕੀਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਉਹ ਕਿਸਾਨ ਰੇਲ ਯੋਜਨਾ ਤਹਿਤ ਇਸ ਦੀ ਢੋਆ-ਢੁਆਈ ਦਾ ਪ੍ਰਬੰਧ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਵੀ ਕੇਰਲ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸਾਬਕਾ ਫੌਜੀਆਂ ਨੇ ਕੀਤਾ ਨਾਅਰੇਬਾਜੀ, ਦੇਸ਼ ਭਰ ਦੇ ਫੌਜੀਆਂ ਨੇ ਕੀਤਾ ਇੱਕਜੁੱਟ D5 Channel Punjabi ਪੰਜਾਬ ਵਿੱਚ ਹਰ ਸਾਲ 2 ਕਰੋੜ ਟਨ ਪਰਾਲੀ ਦਾ ਉਤਪਾਦਨ ਹੁੰਦਾ ਹੈ। ਕੇਰਲ ਵਿੱਚ ਖੇਤੀ ਯੋਗ ਜ਼ਮੀਨ ਦੀ ਘਾਟ ਕਾਰਨ ਰਾਜ ਚਾਰਾ ਪੈਦਾ ਕਰਨ ਵਿੱਚ ਅਸਮਰੱਥ ਹੈ। ਪੰਜਾਬ ਤੋਂ ਬਾਅਦ ਕੇਰਲਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਦੁੱਧ ਉਤਪਾਦਕ ਹੈ। ਕੇਰਲ ਦਾ ਤੱਟਵਰਤੀ ਰਾਜ ਘੱਟ ਖੇਤੀ ਯੋਗ ਜ਼ਮੀਨ ਕਾਰਨ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਕਰਦਾ। ਪੰਜਾਬ ਦੀ ਪਰਾਲੀ ਤੋਂ ਕੇਰਲਾ ਦੇ ਲੱਖਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
