ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪ੍ਰਭਾਵਿਤ ਹੋਈ ਸੀ, ਜੋ ਅੱਜ ਮੌਸਮ ਵਿੱਚ ਸੁਧਾਰ ਤੋਂ ਬਾਅਦ ਮੁੜ ਸ਼ੁਰੂ ਹੋ ਗਈ। ਰਾਜ ਸਰਕਾਰ ਨੇ ਕੱਲ੍ਹ ਬਰਫ਼ਬਾਰੀ ਕਾਰਨ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਖਰਾਬ ਮੌਸਮ ਕਾਰਨ ਉਤਰਾਖੰਡ ਸਰਕਾਰ ਨੇ ਯਾਤਰੀਆਂ ਦੀ ਸੁਰੱਖਿਆ ਲਈ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ 7 ਹਜ਼ਾਰ ਦੇ ਕਰੀਬ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।
ਖ਼ਰਾਬ ਮੌਸਮ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਇੱਕ ਫੁੱਟ ਦੇ ਕਰੀਬ ਬਰਫ਼ ਪੈ ਗਈ।