ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤੀ ‘ਤੇ ਸਨਮਾਨਿਤ ਕੀਤਾ ਗਿਆ |


ਅੰਮ੍ਰਿਤਸਰ: ਧਰਮ ਪ੍ਰਚਾਰ ਕਮੇਟੀ ਵਿੱਚ ਲੰਮੀ ਸੇਵਾ ਨਿਭਾਉਣ ਤੋਂ ਬਾਅਦ ਅੱਜ ਸੇਵਾਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਖੇਤਰ ਵਿੱਚ ਸੇਵਾਵਾਂ ਨਿਭਾਉਣਾ ਵੱਡੀ ਜ਼ਿੰਮੇਵਾਰੀ ਹੈ, ਜਿਸ ਨੂੰ ਭਾਈ ਜਸਵਿੰਦਰ ਸਿੰਘ ਨੇ ਬਾਖੂਬੀ ਨਿਭਾਇਆ ਹੈ। ਉਨ੍ਹਾਂ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘ ਨੂੰ ਭਾਈ ਜਸਵਿੰਦਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਤਸਵੀਰ, ਸਿਰੋਪਾਓ ਅਤੇ ਲੋਈ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੈਂਬਰ ਸ: ਗੁਰਨਾਮ ਸਿੰਘ ਜੱਸਲ, ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ੍ਰ: ਸੁਰਜੀਤ ਸਿੰਘ ਭਿੱਟੇਵੱਡ, ਸ੍ਰ: ਸਰਵਣ ਸਿੰਘ ਕੁਲਾਰ, ਸ੍ਰ: ਅਮਰਜੀਤ ਸਿੰਘ ਬੰਡਾਲਾ, ਸ੍ਰ: ਬਲਵਿੰਦਰ ਸਿੰਘ ਵੇਈਂਪੂਈ, ਬਾਬਾ ਟੇਕ ਸਿੰਘ, ਬੀਬੀ ਜੋਗਿੰਦਰ ਕੌਰ, ਸਕੱਤਰ ਸ੍ਰ: ਪ੍ਰਤਾਪ ਸਿੰਘ, ਓ.ਐਸ.ਡੀ. ਸ: ਸਤਬੀਰ ਸਿੰਘ ਧਾਮੀ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਪ੍ਰੋ: ਸੁਖਦੇਵ ਸਿੰਘ, ਡਾ: ਅਮਰਜੀਤ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *