ਫਰੀਦਕੋਟ: ਫਰੀਦਕੋਟ ਲੋਕ ਸਭਾ ਹਲਕੇ ਦੀ ਸੀਟ ਇਸ ਵਾਰ ਹੋਰ ਦਿਲਚਸਪ ਹੋਵੇਗੀ। ਕਿਉਂਕਿ ‘ਆਪ’ ਨੇ ਕਰਮਜੀਤ ਸਿੰਘ ਅਨਮੋਲ ਅਤੇ ਭਾਜਪਾ ਨੇ ਹੰਸ ਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਜੇਕਰ ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅੱਜ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਨੂੰ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਮੇਰਾ ਕਿਸੇ ਨਾਲ ਮੁਕਾਬਲਾ ਨਹੀਂ ਹੈ, ਮੇਰੀ ਹਰ ਕਿਸੇ ਲਈ ਦੁਆਵਾਂ ਹਨ, ਮੈਂ ਪਿਆਰ ਲਈ ਪੈਦਾ ਹੋਇਆ ਹਾਂ, ਕਿਸੇ ਕਿਸਮ ਦੇ ਮੁਕਾਬਲੇ ਜਾਂ ਨਫ਼ਰਤ ਲਈ ਨਹੀਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।