Site icon Geo Punjab

1000 ਪੰਚਾਇਤਾਂ ਨੂੰ ਘਟਾਉਂਣ ਦੀ ਤਿਆਰੀ ਕਰ ਰਹੀ ਆ ਪੰਜਾਬ ਸਰਕਾਰ ⋆ D5 News


ਪੰਜਾਬ ਸਰਕਾਰ ਨੇ ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਮਰਜ਼ਦੀ ਤਿਆਰੀ ਕਰ ਲਈ ਹੈ, ਜਿਨ੍ਹਾਂ ਨੂੰ ਬਿਨਾਂ ਵਜ੍ਹਾ ਵੱਖ-ਵੱਖ ਪੰਚਾਇਤਾਂ ਵਿੱਚ ਵੰਡਿਆ ਗਿਆ ਸੀ। ਕਈ ਪਿੰਡਾਂ ਵਿੱਚ ਘੱਟ ਆਬਾਦੀ ਹੋਣ ਦੇ ਬਾਵਜੂਦ ਦੋ ਪੰਚਾਇਤਾਂ ਬਣਾਈਆਂ ਗਈਆਂ। ਪੰਜਾਬ ਵਿੱਚ ਇਸ ਸਮੇਂ 13 ਹਜ਼ਾਰ 241 ਪੰਚਾਇਤਾਂ ਹਨ ਅਤੇ ਰਲੇਵੇਂ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਘੱਟ ਕੇ 12 ਹਜ਼ਾਰ 200 ਦੇ ਕਰੀਬ ਰਹਿ ਸਕਦੀ ਹੈ। ਕਰੀਬ 1000 ਪੰਚਾਇਤਾਂ ਘਟ ਸਕਦੀਆਂ ਹਨ। ਇਸ ਨਾਲ ਸਰਕਾਰੀ ਗ੍ਰਾਂਟਾਂ ਅਤੇ ਹੋਰ ਖਰਚੇ ਘਟਣਗੇ।
ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਦੌਰਾਨ ਕਈ ਢਾਣੀਆਂ ਨੂੰ ਵੀ ਵੱਖਰੇ ਪਿੰਡ ਐਲਾਨ ਕੇ ਪੰਚਾਇਤਾਂ ਨੂੰ ਅਲਾਟ ਕੀਤਾ ਗਿਆ ਸੀ। ਪਹਿਲਾਂ ਉਹ ਨੇੜਲੇ ਪਿੰਡ ਨਾਲ ਸਬੰਧਤ ਸਨ। ਇਸ ਕਾਰਨ ਸੂਬੇ ਵਿੱਚ ਪੰਚਾਇਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਗਿਆ।ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੇ ਗਏ ਸਰਪੰਚਾਂ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਅਜਿਹੇ ‘ਚ ਇਸ ਗ੍ਰਾਂਟ ਦਾ ਕਾਫੀ ਫਾਇਦਾ ਛੋਟੀਆਂ ਪੰਚਾਇਤਾਂ ਨੂੰ ਹੁੰਦਾ ਹੈ। ਇਸ ਸਬੰਧੀ ਹੁਕਮ ਕਿਸੇ ਵੀ ਸਮੇਂ ਜਾਰੀ ਕੀਤੇ ਜਾ ਸਕਦੇ ਹਨ। ਸਰਕਾਰ ਇਸ ਮਾਮਲੇ ਵਿੱਚ ਸਾਰੇ ਕਾਨੂੰਨੀ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version