ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਸੂਬੇ ‘ਚ ਬੰਦੂਕਧਾਰੀਆਂ ਨੇ ਇਕ ਯਾਤਰੀ ਵਾਹਨ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ 11 ਲੋਕਾਂ ਦੀ ਮੌਤ ਹੋ ਗਈ।

ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਸੂਬੇ ‘ਚ ਬੰਦੂਕਧਾਰੀਆਂ ਨੇ ਇਕ ਯਾਤਰੀ ਵਾਹਨ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ 11 ਲੋਕਾਂ ਦੀ ਮੌਤ ਹੋ ਗਈ।
ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕੁਰੱਮ ਜ਼ਿਲੇ ਦੇ ਕੰਜ ਅਲੀਜ਼ਈ ਖੇਤਰ ‘ਚ ਬੰਦੂਕਧਾਰੀਆਂ ਨੇ ਇਕ ਯਾਤਰੀ ਵਾਹਨ ‘ਤੇ ਹਮਲਾ ਕਰ ਦਿੱਤਾ।

ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਯਾਤਰੀ ਵਾਹਨ ‘ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕੁਰੱਮ ਜ਼ਿਲ੍ਹੇ ਦੇ ਕੰਜ ਅਲੀਜ਼ਈ ਇਲਾਕੇ ਵਿੱਚ ਬੰਦੂਕਧਾਰੀਆਂ ਨੇ ਇੱਕ ਯਾਤਰੀ ਵਾਹਨ ‘ਤੇ ਹਮਲਾ ਕਰ ਦਿੱਤਾ।

ਹਮਲਾਵਰਾਂ ਨੇ ਵਾਹਨ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ 11 ਯਾਤਰੀਆਂ ਦੀ ਮੌਤ ਹੋ ਗਈ ਅਤੇ ਇਕ ਔਰਤ ਸਮੇਤ 6 ਹੋਰ ਜ਼ਖਮੀ ਹੋ ਗਏ।

ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਅਜੇ ਤੱਕ ਕਿਸੇ ਸਮੂਹ ਨੇ ਇਨ੍ਹਾਂ ਹੱਤਿਆਵਾਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Leave a Reply

Your email address will not be published. Required fields are marked *