ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਦੋ ਕਬੀਲਿਆਂ ਵਿਚਾਲੇ ਝੜਪਾਂ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਸੂਬੇ ਦੇ ਕੁਰੱਮ ਜ਼ਿਲੇ ‘ਚ ਤਣਾਅ ਵਧਣ ਤੋਂ ਬਾਅਦ ਦੋ…
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਦੋ ਕਬੀਲਿਆਂ ਵਿਚਾਲੇ ਝੜਪਾਂ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਦੇਸ਼ ਦੇ ਉੱਤਰੀ-ਪੱਛਮੀ ਹਿੱਸੇ ਵਿੱਚ ਵਿਰੋਧੀ ਕਬੀਲਿਆਂ ਦਰਮਿਆਨ ਗੋਲੀਬਾਰੀ ਦੀ ਘਟਨਾ ਵਿੱਚ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਸੂਬੇ ਦੇ ਕੁਰੱਮ ਜ਼ਿਲ੍ਹੇ ਵਿੱਚ ਤਣਾਅ ਵਧ ਗਿਆ। ਹਾਲਾਂਕਿ ਝੜਪ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਸੀਨੀਅਰ ਅਧਿਕਾਰੀ ਜਾਵੇਦੁੱਲਾ ਖਾਨ ਨੇ ਕਿਹਾ ਕਿ ਜਿਵੇਂ ਹੀ ਹਿੰਸਾ ਫੈਲ ਗਈ, ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਕਈ ਲੋਕ ਮਾਰੇ ਗਏ।