ਆਮ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ‘ਆਪ’ ਸੰਸਦ ਮੈਂਬਰ ਦੀ ਰਾਜ ਸਭਾ ਤੋਂ ਮੁਅੱਤਲੀ ਵਾਪਸ ਲੈ ਲਈ ਗਈ ਹੈ। ਰਾਘਵ ਚੱਢਾ ਦੀ ਮੈਂਬਰਸ਼ਿਪ ਬਹਾਲ ਕਰਨ ਲਈ ਰਾਜ ਸਭਾ ‘ਚ ਮਤਾ ਪਾਸ ਕੀਤਾ। ਰਾਘਵ ਚੱਢਾ ਨੇ ਮੁੜ ਰਾਜ ਸਭਾ ਮੈਂਬਰ ਬਣਾਏ ਜਾਣ ‘ਤੇ ਖੁਸ਼ੀ ਪ੍ਰਗਟਾਈ ਹੈ।ਆਪ ਸੰਸਦ ਮੈਂਬਰ ਨੇ ਕਿਹਾ ਕਿ ਮੈਨੂੰ 11 ਅਗਸਤ ਨੂੰ ਰਾਜ ਸਭਾ ਤੋਂ ਮੁਅੱਤਲ ਕੀਤਾ ਗਿਆ ਸੀ। ਮੈਂ ਆਪਣੀ ਮੁਅੱਤਲੀ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਗਿਆ ਸੀ। ਸੁਪਰੀਮ ਕੋਰਟ ਨੇ ਇਸ ਦਾ ਨੋਟਿਸ ਲਿਆ ਅਤੇ ਹੁਣ 115 ਦਿਨਾਂ ਬਾਅਦ ਮੇਰੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਮੈਨੂੰ ਖੁਸ਼ੀ ਹੈ ਕਿ ਮੇਰੀ ਮੁਅੱਤਲੀ ਵਾਪਸ ਲੈ ਲਈ ਗਈ ਹੈ ਅਤੇ ਮੈਂ ਸੁਪਰੀਮ ਕੋਰਟ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ।
ਰਾਘਵ ਚੱਢਾ ਦੀ ਮੈਂਬਰਸ਼ਿਪ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਮੁਅੱਤਲ ਕੀਤੀ ਗਈ ਸੀ। ਉਨ੍ਹਾਂ ਨੂੰ ਇਸ ਸਾਲ 11 ਅਗਸਤ ਨੂੰ ਉੱਚ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਸ਼ਿਕਾਇਤਾਂ ਦੇ ਬਾਅਦ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਗਈ ਸੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
