14 ਦਸੰਬਰ ਨੂੰ ਸਥਾਪਨਾ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਜਾਵੇਗੀ ਅਰਦਾਸ : ਡਾ.ਚੀਮਾ



ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ। ਪੰਜਾਬ ਸਰਕਾਰ ਦਾ ਵੱਡਾ ਤੋਹਫਾ, ਤੋਹਫਿਆਂ ਦੀ ਝੜੀ, ਨੌਜਵਾਨਾਂ ਲਈ ਖੁਸ਼ਖਬਰੀ D5 Channel Punjabi ਜਿਸ ਦਾ ਤਿਉਹਾਰ 14 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਹੋਵੇਗਾ। ਇਸ ਉਪਰੰਤ 11 ਵਜੇ ਤੱਕ ਕੀਰਤਨ ਕੀਤਾ ਜਾਵੇਗਾ ਅਤੇ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਡਾ.ਚੀਮਾ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਿਰਕਤ ਕਰਨਗੇ। ਉਨ੍ਹਾਂ ਸਾਰਿਆਂ ਨੂੰ ਇਸ ਮੌਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *