ਕਾਂਗਰਸ ਨੇਤਾ ਜਗਦੀਸ਼ ਟਾਈਟਲਰ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਬੰਧ ‘ਚ ਸਿੱਖਾਂ ਨੂੰ ਮਾਰਨ ਦੇ ਦੋਸ਼ ‘ਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਰਾਉਸ ਐਵੇਨਿਊ ਅਦਾਲਤ ਨੇ ਟਾਈਟਲਰ ਵਿਰੁੱਧ ਆਈਪੀਸੀ 302 (ਕਤਲ), 147 (ਦੰਗੇਬਾਜ਼ੀ), 109 (ਅਪਰਾਧ ਲਈ ਉਕਸਾਉਣਾ) ਅਤੇ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ।ਇਹ ਮਾਮਲਾ ਪੁਲਬੰਗਸ਼ ਇਲਾਕੇ ਵਿੱਚ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ ਅਤੇ ਸੀਬੀਆਈ ਦੀ ਚਾਰਜਸ਼ੀਟ ਮੁਤਾਬਕ ਟਾਈਟਲਰ ‘ਤੇ ਗੁਰਦੁਆਰਾ ਸਾਹਿਬ ਨੇੜੇ ਦੰਗਾਕਾਰੀਆਂ ਨੂੰ ਹਿੰਸਾ ਲਈ ਉਕਸਾਉਣ ਦਾ ਦੋਸ਼ ਹੈ। ਇਸੇ ਭੀੜ ਨੇ ਤਿੰਨਾਂ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਅੱਗ ਲਾ ਦਿੱਤੀ ਅਤੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ। ਭੀੜ ਨੇ ਗੁਰਦੁਆਰਾ ਸਾਹਿਬ ਨੂੰ ਵੀ ਅੱਗ ਲਾ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।