ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਕਤਲ ਦੀ ਯੋਜਨਾ ਬਣਾ ਰਹੇ ਦੋ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਉਕਤ ਗੈਂਗਸਟਰਾਂ ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਪਿਸਤੌਲ, ਅਫੀਮ ਅਤੇ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਕਤਲ, ਧਮਕਾਉਣ, ਜਬਰੀ ਵਸੂਲੀ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੱਸੇ ਜਾਂਦੇ ਹਨ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।