20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਕਰਵਾਇਆ ਜਾਵੇਗਾ ਫ੍ਰੀ


 ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ ਚੱਲਿਆ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ।  ਜਿਸ ਕਾਰਨ ਹੁਣ  20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ ਤਾਂ ਕਿ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ।। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜੀਜਪੁਰ ਟੋਲਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *