ਬਲਾਤਕਾਰ ਦੇ ਮਾਮਲੇ ‘ਚ ਭਗੌੜਾ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਗ੍ਰਿਫਤਾਰ
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਨੇ ਕਰਮਜੀਤ ਬੈਂਸ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੀ ਪੁਸ਼ਟੀ ਐੱਸ.ਐੱਚ. ਐਸ.ਆਈ ਮਧੂਬਾਲਾ ਨੇ ਕੀਤੀ।…
