ਗੰਨਾ ਕਿਸਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਅੱਗੇ ਧਰਨਾ
ਗੰਨਾ ਕਾਸ਼ਤਕਾਰਾਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਕਿਸਾਨਾਂ ਵੱਲੋਂ ਬਕਾਇਆ ਅਦਾਇਗੀ ਨਾ ਹੋਣ ਕਾਰਨ ਕਾਲੀ ਦੀਵਾਲੀ ਮਨਾਉਂਦੇ ਹੋਏ ਧੂਰੀ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਫ਼ਤਰ ਅੱਗੇ ਕਾਲੀਆਂ ਝੰਡੀਆਂ ਲੈ ਕੇ ਬੈਠ ਕੇ ਧਰਨਾ ਦਿੱਤਾ। ਇਸ ਮੌਕੇ ਬੋਲਦਿਆਂ ਗੰਨਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਹਰਜੀਤ ਸਿੰਘ ਬੁਗਰਾ, ਇੰਦਰਜੀਤ ਸਿੰਘ ਸੇਖੋਂ, ਹਰਜਿੰਦਰ ਸਿੰਘ ਭੀਲੋਵਾਲ, ਪ੍ਰੇਮਜੀਤ…
