ਹਰਿਆਣਾ ਸਰਕਾਰ ਗੁਰੂ ਘਰਾਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗੀ-ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਕੀਤੀ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਸਲਿਆਂ ਵਿੱਚ ਸਰਕਾਰੀ ਚਾਲ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਦੇ ਇਸ ਕਦਮ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ…
