ਪੰਜਾਬ ਵਣ ਨਿਗਮ ਦੇ ਇੱਕ ਮੁਲਾਜ਼ਮ ਨੂੰ ਵਿਜੀਲੈਂਸ ਵੱਲੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਚੰਡੀਗੜ੍ਹ, 20 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਵਣ ਨਿਗਮ ਐਸ.ਏ.ਐਸ.ਨਗਰ ਦੇ ਦਫਤਰ ਵਿੱਚ ਬਤੌਰ ਦਫਤਰ ਸਹਾਇਕ (ਡਾਟਾ ਐਂਟਰੀ ਆਪਰੇਟਰ) ਕੰਮ ਕਰਦੇ ਗੁਰਦਰਸ਼ਨ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪ੍ਰਿੰਸ ਵਰਮਾ, ਵਾਸੀ ਸੈਕਟਰ-39,…
