ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਹਾੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ…
