ਐਡਵੋਕੇਟ ਧਾਮੀ ਨੇ ਪਾਕਿਸਤਾਨ ਵਿੱਚ ਇੱਕ ਸਿੱਖ ਦੁਕਾਨਦਾਰ ਦੀ ਹੱਤਿਆ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਗੋਲੀ ਨਾਲ ਮੌਤ ਬਹੁਤ ਮੰਦਭਾਗੀ ਘਟਨਾ…
