ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ
ਉਜਾਗਰ ਸਿੰਘ ਅਮਰਜੀਤ ਸਿੰਘ ਵੜੈਚ ਦਾ ਪਲੇਠਾ ਵਿਅੰਗ ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਤਾਣੇ ਬਾਣੇ ਵਿੱਚ ਬੁਰੀ ਤਰ੍ਹਾਂ ਪੈਰ ਫਸਾਈ ਬੈਠੀਆਂ ਸਮਾਜਿਕ ਕੁਰੀਤੀਆਂ ਦੀ ਲਾਹਣਤ ਉਪਰ ਤਕੜਾ ਵਿਅੰਗ ਕਰਦਾ ਹੋਇਆ, ਇਨ੍ਹਾਂ ਬੁਰਾਈਆਂ ਵਿੱਚ ਗ੍ਰਸੇ ਹੋਏ ਲੋਕਾਂ ਨੂੰ ਸੋਚਣ ਲਈ ਮਜ਼ਬੂਰ ਕਰੇਗਾ। ਇਸ ਤੋਂ ਪਹਿਲਾਂ ਅਮਰਜੀਤ ਸਿੰਘ ਵੜੈਚ ਦੀਆਂ ਦੋ ਪ੍ਰੋਫੈਸ਼ਨਲ ਪੁਸਤਕਾਂ ਆਕਾਸ਼ਬਾਣੀ ਸੰਬੰਧੀ ‘ਏਹ…
