ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਦੇ ਕਰੋੜਾਂ ਰੁਪਏ ਦੇ ਗਬਨ ਵਿੱਚ ਸ਼ਾਮਲ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।
ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਭਗੌੜੇ ਹੋਏ ਸਾਬਕਾ ਖਜ਼ਾਨਚੀ ਹਰਪ੍ਰੀਤ ਸਿੰਘ ਪਿੰਡ ਕਰਨਾਣਾ, ਤਹਿਸੀਲ ਬੰਗਾ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮਾਂ ਨੇ ਕਰਨਾਣਾ ਮਲਟੀਪਰਪਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ, ਪਿੰਡ ਕਰਨਾਣਾ, ਜ਼ਿਲ੍ਹਾ ਐਸ.ਬੀ.ਐਸ.ਨਗਰ ਵਿੱਚ ਹੋਰ ਮੁਲਜ਼ਮਾਂ ਨਾਲ ਮਿਲੀਭੁਗਤ ਕਰਕੇ 7,14,07,596 ਰੁਪਏ ਦੀ ਗਬਨ ਕੀਤੀ।…
