ਅਮਰੂਦ ਦੀ ਖੇਤੀ ਦਾ ਬਹਾਨਾ ਲਾ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ‘ਚ ਈਡੀ ਨੇ ਚੰਡੀਗੜ੍ਹ, ਮੋਹਾਲੀ ਅਤੇ ਫਿਰੋਜ਼ਪੁਰ ਸਮੇਤ 22 ਥਾਵਾਂ ‘ਤੇ ਛਾਪੇਮਾਰੀ ਕੀਤੀ।
ਪੰਜਾਬ ਸਰਕਾਰ ਵੱਲੋਂ ਐਕਵਾਇਰ ਕੀਤੀ ਜ਼ਮੀਨ ਵਿੱਚ ਅਮਰੂਦ ਦੇ ਬਾਗਾਂ ਨੂੰ ਝੂਠਾ ਦਿਖਾ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਦੀ ਜਾਂਚ ਵਿੱਚ ਈਡੀ ਨੇ ਤੇਜ਼ੀ ਲਿਆ ਦਿੱਤੀ ਹੈ। ਬੁੱਧਵਾਰ ਨੂੰ ਈਡੀ ਨੇ ਚੰਡੀਗੜ੍ਹ, ਮੋਹਾਲੀ ਅਤੇ ਫਿਰੋਜ਼ਪੁਰ ਸਮੇਤ 22 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਟੀਮ ਪੰਜਾਬ ਆਈਏਐਸ ਵਰੁਣ ਰੂਜਮ ਦੇ ਘਰ ਵੀ ਪਹੁੰਚੀ।…
