ਹਰਿਆਣਾ ਸਰਕਾਰ ਨੇ ਕਿਹਾ, ਪ੍ਰੀਤਪਾਲ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਉਸ ਖ਼ਿਲਾਫ਼ ਕੋਈ FIR ਦਰਜ ਕੀਤੀ ਗਈ
ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਪ੍ਰੀਤਪਾਲ ਸਿੰਘ ਨੂੰ ਖਨੌਰੀ ਸਰਹੱਦ ਤੋਂ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕਰਨ, ਉਸ ਨੂੰ ਮਿੱਥੇ ਸਮੇਂ ਅੰਦਰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਾ ਕਰਨ ਅਤੇ ਸਹੀ ਇਲਾਜ ਨਾ ਕਰਵਾਉਣ ਦੇ ਦੋਸ਼ ਹੇਠ ਦਾਇਰ ਪਟੀਸ਼ਨ ਦਾ ਜਵਾਬ ਦਾਖ਼ਲ ਕਰਦਿਆਂ ਹਰਿਆਣਾ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਸਰਕਾਰ ਨੇ ਕਿਹਾ…
