SGPC ਵੱਲੋਂ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦਾ ਸਮਰਥਨ, ਸਿੱਖ ਸੰਸਥਾ ਦੇ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਭਲਕੇ ਬੰਦ
ਅੰਮ੍ਰਿਤਸਰ, 15 ਫ਼ਰਵਰੀ 2024- ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਭਲਕੇ 16 ਫ਼ਰਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਅਤੇ ਸਮੂਹ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ…
