ਬੀਜੇਪੀ-ਆਰ.ਐਸ.ਐਸ. ਦੀ ਸੈਂਟਰ ਸਰਕਾਰ 2024 ਦੀਆਂ ਪਾਰਲੀਮੈਂਟ ਚੋਣਾਂ ਨੂੰ ਜਿੱਤਣ ਲਈ ਹੀ ਸਥਿਤੀ ਨੂੰ ਖੁਦ ਵਿਸਫੋਟਕ ਬਣਾ ਰਹੀ ਹੈ- ਐਮ.ਪੀ. ਮਾਨ
ਸੰਗਰੂਰ, 09 ਫਰਵਰੀ “ਸੈਂਟਰ ਵਿਚ ਹਕੂਮਤ ਕਰਨ ਵਾਲੀ ਬੀਜੇਪੀ-ਆਰ.ਐਸ.ਐਸ. ਦੀ ਸਰਕਾਰ ਦੀਆਂ ਨੀਤੀਆਂ ਤੇ ਅਮਲ ਅਜਿਹੇ ਹਨ ਜਿਸ ਨਾਲ ਇਥੇ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਮੁਸਲਿਮ, ਇਸਾਈ, ਸਿੱਖ, ਰੰਘਰੇਟਿਆ ਨੂੰ ਨਿਸ਼ਾਨਾਂ ਬਣਾਕੇ ਉਨ੍ਹਾਂ ਦੇ ਵਿਧਾਨਿਕ ਅਤੇ ਸਮਾਜਿਕ ਹੱਕਾਂ ਨੂੰ ਕੁੱਚਲਿਆ ਜਾਂਦਾ ਰਹੇ ਅਤੇ ਉਨ੍ਹਾਂ ਉਤੇ ਹੁਕਮਰਾਨ ਮੰਨੂਸਮ੍ਰਿਤੀ ਦੀ ਸੋਚ ਅਧੀਨ ਜ਼ਬਰ ਜੁਲਮ ਢਾਹੁੰਦੇ ਹੋਏ ਗੁਲਾਮਾਂ…
