Site icon Geo Punjab

23 ਅਕਤੂਬਰ ਨੂੰ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋਣ ਲਈ ਮੁੜ ਸੰਮਨ ਜਾਰੀ


ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੂੰ 23 ਅਕਤੂਬਰ ਸਵੇਰੇ 10.30 ਵਜੇ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋਣ ਲਈ ਇੱਕ ਵਾਰ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਹੈ। ਹਾਲਾਂਕਿ ਇਸ ਮੁੱਦੇ ਤੇ ਅਧਿਕਾਰੀ ਕੁੱਝ ਬੋਲਣ ਨੂੰ ਤਿਆਰ ਨਹੀਂ ਪਰ ਸੂਤਰਾਂ ਨੇ ਸੰਮਣ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ।

ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ ਇਹ ਵੀ ਹਾਲੇ ਤੱਕ ਭੇਦ ਹੀ ਬਣਿਆ ਹੋਇਆ ਹੈ। ਸਾਬਕਾ ਵਿੱਤ ਮੰਤਰੀ ਦਾ ਮੋਬਾਇਲ ਫੋਨ ਬੰਦ ਆ ਰਿਹਾ ਹੈ। ਕਥਿਤ ਬੇਨਿਯਮੀਆਂ ਰਾਹੀਂ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਹੈ ਪਰ ਜਾਂਚ ਟੀਮ ਸਾਬਕਾ ਵਿੱਤ ਮੰਤਰੀ ਤੋਂ ਹੋਰ ਜਿਆਦਾ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ’ਚ ਨਾਮਜਦ ਮੁਲਜਮਾਂ ਕੋਲੋਂ ਪੁੱਛਗਿੱਛ ਦੌਰਾਨ ਵਿਜੀਲੈਂਸ ਦੇ ਹੱਥ ਕਈ ਅਹਿਮ ਤੱਥ ਲੱਗੇ ਹਨ, ਜਿਸ ਕਰ ਕੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version