ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਸਹਿਕਾਰਤਾ ਵਿਭਾਗਾਂ ਵਿੱਚ 200 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪੇ
‘ਸਰਕਾਰ ਤੁਹਾਡੇ ਦਰਵਾਰ’ ਆਮ ਆਦਮੀ ਅਤੇ ਸਰਕਾਰ ਵਿਚਕਾਰ ਪਾੜੇ ਨੂੰ ਪੂਰਾ ਕਰੇਗਾ
ਚੰਡੀਗੜ੍ਹ, 2 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 29,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। . .
ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਸਹਿਕਾਰਤਾ ਵਿਭਾਗਾਂ ਵਿੱਚ 200 ਨੌਜਵਾਨਾਂ ਨੂੰ ਨੌਕਰੀਆਂ ਦੇ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਗਾਰੰਟੀ ਦਿੱਤੀ ਸੀ ਜਿਸ ਨੂੰ ਹੁਣ ਸਹੀ ਮਾਅਨਿਆਂ ਵਿੱਚ ਪੂਰਾ ਕੀਤਾ ਜਾ ਰਿਹਾ ਹੈ। . . ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਅਜਿਹੀਆਂ ਨੌਕਰੀਆਂ ਲਈ ਤਰਸਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੜਾਅਵਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਫੁਲਪਰੂਫ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਹੁਣ ਤੱਕ 29000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਭਰਤੀ ਦੀ ਸਮੁੱਚੀ ਪ੍ਰਕਿਰਿਆ ਦੀ ਹਾਂ-ਪੱਖੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਇੱਕ ਉਦਾਹਰਨ ਦਿੰਦਿਆਂ ਕਿਹਾ ਕਿ ਇੱਕ ਨੌਜਵਾਨ ਨੂੰ ਸ਼ੁਰੂ ਵਿੱਚ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ.) ਵਜੋਂ ਪਦਉੱਨਤ ਹੋ ਗਿਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।
ਸੂਬਾ ਸਰਕਾਰ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨੌਕਰੀ ਪ੍ਰਾਪਤ ਕਰਨ ‘ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਅਹਿਮ ਮੌਕਾ ਹੈ ਕਿਉਂਕਿ ਉਹ ਸੂਬਾ ਸਰਕਾਰ ਦੇ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਅਫਸਰਾਂ ਨੂੰ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
‘ਸਰਕਾਰ ਤੁਹਾਡੇ ਦੁਆਰ’ ਸਕੀਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਅਤੇ ਸਰਕਾਰ ਦਰਮਿਆਨ ਪਾੜੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਇੱਕ ਹੋਰ ਪਹਿਲ ਕਦਮੀ ਕਰਦਿਆਂ ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪਾਥ ਬ੍ਰੇਕਿੰਗ ਦਾ ਉਦੇਸ਼ ਹਰ ਰਾਜਨੀਤਿਕ ਪਾਰਟੀ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲੋਕਾਂ ਤੱਕ ਸਿੱਧੀ ਪਹੁੰਚ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਇਸ ਨੇਕ ਕਾਰਜ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਸੂਬਾ ਸਰਕਾਰ ਕੋਲ ਪਹਿਲਾਂ ਹੀ ਬਹੁਤ ਕਾਬਲ ਸਟਾਫ਼ ਹੈ ਪਰ ਉਹ ਸਾਧਨਾਂ ਦੀ ਘਾਟ ਕਾਰਨ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸਮਰੱਥ ਨਹੀਂ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਪਤਵੰਤਿਆਂ ਦਾ ਸਵਾਗਤ ਕੀਤਾ |



