ਚੰਡੀਗੜ੍ਹ: ਆਬਕਾਰੀ ਵਿਭਾਗ ਦੀ ਟੀਮ ਨੇ ਅੱਜ ਟਰਾਂਸਪੋਰਟ ਨਗਰ ਲੁਧਿਆਣਾ ਵਿਖੇ ਨਾਕੇ ਦੌਰਾਨ ਦੋ ਵਿਅਕਤੀਆਂ ਨੂੰ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਚਰਨਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੋਵੇਂ ਵਾਸੀ ਮਨਜੀਤ ਨਗਰ, ਲੁਧਿਆਣਾ, ਜੋ ਕਿ ਕਾਰ ਨੰ. PB 10 AZ 2372 ਨੂੰ ਗੇਟ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ‘ਚੋਂ ‘ਸਿਰਫ ਚੰਡੀਗੜ੍ਹ ‘ਚ ਵਿਕਰੀ ਲਈ’ ਲੇਬਲ ਵਾਲੀ ਨਾਜਾਇਜ਼ ਵਿਸਕੀ ਦੇ 30 ਡੱਬੇ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਮੋਤੀ ਨਗਰ ਲੁਧਿਆਣਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।