ਪੰਜਾਬ ਵਿਜੀਲੈਂਸ ਬਿਊਰੋ ਨੇ ਕਾਨੂੰਗੋ ਅਮਰੀਕ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਾਨੂੰਗੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਬੁਖਾਰੀ ਕਲਾਂ, ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਸਨੇ ਨਵਾਂ ਅਨਾਜ ਮੰਡੀ ਲੁਧਿਆਣਾ ਵਿਖੇ ਆਪਣਾ ਬੂਥ ਵੇਚਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਲਈ ਅਰਜ਼ੀ ਦਿੱਤੀ ਸੀ ਪਰ ਉਕਤ ਕਾਨੂੰਗੋ ਨੇ ਉਸ ਪਾਸੋਂ 8000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਅਮਰੀਕ ਸਿੰਘ ਨੇ ਪਹਿਲਾਂ ਹੀ ਉਸ ਤੋਂ 5 ਹਜ਼ਾਰ ਰੁਪਏ ਰਿਸ਼ਵਤ ਲੈ ਕੇ ਉਸ ਨੂੰ ਐਨ.ਓ.ਸੀ. ਜਾਰੀ ਕਰਨ ਦੇ ਬਦਲੇ ਦੂਜੀ ਕਿਸ਼ਤ ਵਜੋਂ 3000 ਰੁਪਏ ਮੰਗਣਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਓਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3000 ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਦੇ ਫਲਾਈਟ ਸਕੁਐਡ-1 ਦੇ ਐਸ.ਏ.ਐਸ. ਨਗਰ ਥਾਣੇ ਵਿੱਚ ਮਿਤੀ 17.08.2022 ਨੂੰ ਐਫ.ਆਈ.ਆਰ. ਨੰਬਰ 13 ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।