4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ


ਅੰਮਿ੍ਤਸਰ, 4 ਜੁਲਾਈ : ਆਜ਼ਾਦ ਭਾਰਤ ਵਿਚ ਪੰਜਾਬੀ ਸੂਬਾ ਮੋਰਚੇ ਦੌਰਾਨ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਮਾਗਮ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ-ਸਮੇਂ ‘ਤੇ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜੋ ਸਰਕਾਰ ਦੇ ਜ਼ੁਲਮ ਦਾ ਪ੍ਰਤੱਖ ਪ੍ਰਗਟਾਵਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਆਪਣੇ ਗੜ੍ਹਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕੌਮੀ ਯੋਧਿਆਂ ਨੂੰ ਹਮੇਸ਼ਾ ਯਾਦ ਰੱਖਦਾ ਹੈ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਢਾਡੀ ਜਥਿਆਂ ਨੇ ਸੰਗਤਾਂ ਨਾਲ ਇਤਿਹਾਸ ਵੀ ਸਾਂਝਾ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੁੱਖ ਲੇਖਾਕਾਰ ਮਿਲਖਾ ਸਿੰਘ, ਸੁਪਰਡੈਂਟ ਪ੍ਰਚਾਰਕ ਸ: ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ: ਜਗਤਾਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝਾਂਗੀ, ਸ. ਯੁਵਰਾਜ ਸਿੰਘ, ਐਸੋਸੀਏਟ ਮੈਨੇਜਰ ਲਾਲ ਸਿੰਘ, ਪ੍ਰਚਾਰਕ ਭਾਈ ਖਜਾਨ ਸਿੰਘ ਅਤੇ ਸੰਗਤਾਂ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *