Site icon Geo Punjab

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੱਸਾਂ ਦਾ ਚੱਕਾ ਜਾਮ, ਲੋਕਾਂ ਲਈ ਮੁਸੀਬਤ, ਸਰਕਾਰ ‘ਤੇ ਖੜ੍ਹੇ ਹੋਏ ਸਵਾਲ | Punbus Strike | PRTC | D5 Channel
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version