Site icon Geo Punjab

*8 ਦਸੰਬਰ ਨੂੰ ਗੁਜਰਾਤ ਵਿੱਚ ਹੋਵੇਗਾ ਚਮਤਕਾਰ: ਭਗਵੰਤ ਮਾਨ* –


ਹੁਣ ਗੁਜਰਾਤ ਦੇ ਲੋਕ ਬਦਲਾਅ ਲਈ ਵੋਟ ਪਾਉਣਗੇ, ਭਾਜਪਾ ਜਨਤਾ ਨੂੰ ਮੂਰਖ ਨਹੀਂ ਬਣਾ ਸਕੇਗੀ- ਮਾਨ

‘ਆਪ’ ਸਰਕਾਰ ਨੇ ਦਿੱਲੀ ਅਤੇ ਪੰਜਾਬ ‘ਚ ਬਿਜਲੀ ਮੁਫਤ ਕੀਤੀ, ਮੁਹੱਲਾ ਕਲੀਨਿਕ ਅਤੇ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ, ਇਕ ਮੌਕਾ ਦਿਓ, ਇੱਥੇ ਵੀ ਇਹ ਸਭ ਕੁਝ ਕਰਾਂਗੇ-ਮਾਨ

ਅਹਿਮਦਾਬਾਦ/ਚੰਡੀਗੜ੍ਹ, 1 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਵਾਪਰੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਸਭ ਕੁਝ ਆਮ ਆਦਮੀ ਪਾਰਟੀ (ਆਪ) ਦੇ ਹੱਕ ਵਿੱਚ ਹੈ।

ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਇਸ ਦੇ 27 ਸਾਲਾਂ ਦੇ ਕਿਲੇ ਨੂੰ ਢਾਹ ਦੇਵੇਗੀ। ਇਸ ਚੋਣ ਵਿੱਚ ਨੇਤਾ ਹਾਰਣਗੇ ਅਤੇ ਜਨਤਾ ਦੀ ਜਿੱਤ ਹੋਵੇਗੀ। ਭਾਜਪਾ ਦੇ ਸੀਨੀਅਰ ਆਗੂ ਇਸ ਵਾਰ ਵੱਡੇ ਫਰਕ ਨਾਲ ਚੋਣ ਹਾਰਣਗੇ।

ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਹੁਣ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਹੀਂ ਸਗੋਂ ‘ਆਪ’ ਦੇ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ। ਭਾਜਪਾ ਦੇ ਦੋਵੇਂ ਇੰਜਣ ਹੁਣ ਪੁਰਾਣੇ ਹੋ ਚੁੱਕੇ ਹਨ ਅਤੇ ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਦੀ ਗੰਦਗੀ ਨੇ ਭਾਜਪਾ ਦੇ ਇੰਜਣ ਨੂੰ ਭਰ ਦਿੱਤਾ ਹੈ।

ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ‘ਆਪ’ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਹਰਭਜਨ ਸਿੰਘ ਨੇ ਅਹਿਮਦਾਬਾਦ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ।

ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਵਿਚ ਆਉਣ ਵਾਲੇ ਨਹੀਂ ਹਨ। ਇਸ ਵਾਰ ਲੋਕ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਵੋਟ ਪਾਉਣਗੇ।

ਮਾਨ ਨੇ ਪੰਜਾਬ ਅਤੇ ਦਿੱਲੀ ‘ਚ ‘ਆਪ’ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਅਤੇ ਦਿੱਲੀ ‘ਚ ਆਮ ਲੋਕਾਂ ਲਈ ਬਿਜਲੀ ਮੁਫਤ ਕੀਤੀ ਹੈ। ਬਿਹਤਰ ਇਲਾਜ ਲਈ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਪੰਜਾਬ ਵਿੱਚ ਸਰਕਾਰ ਬਣਨ ਦੇ ਸਿਰਫ਼ 6 ਮਹੀਨਿਆਂ ਵਿੱਚ ਹੀ ਅਸੀਂ 20,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 10,000 ਦੇ ਕਰੀਬ ਠੇਕੇ ‘ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਰੈਗੂਲਰ ਕੀਤਾ ਹੈ। ਇਸੇ ਤਰ੍ਹਾਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਿਛਲੇ 7 ਸਾਲਾਂ ਵਿੱਚ ਕਰੀਬ 12 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ‘ਆਪ’ ਨੂੰ ਗੁਜਰਾਤ ‘ਚ ਮੌਕਾ ਦਿਓ, ਅਸੀਂ ਇਹ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਗੁਜਰਾਤ ‘ਚ ਲਾਗੂ ਕਰਾਂਗੇ।

ਭਾਜਪਾ ਤੁਹਾਡੇ ਭਵਿੱਖ ਲਈ ਖ਼ਤਰਨਾਕ ਹੈ, ਸਾਨੂੰ ਫਾਇਦਾ ਹੋਵੇਗਾ- ਕੇਜਰੀਵਾਲ

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਨਾਲ ਧੋਖਾ ਕੀਤਾ ਹੈ। ਭਾਜਪਾ ਦੀਆਂ ਨਾਪਾਕ ਨੀਤੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਸਿਖਰਾਂ ‘ਤੇ ਹੈ। ਇਹ ਚੋਣ ਭਾਜਪਾ ਨੂੰ ਸਬਕ ਸਿਖਾਉਣ ਦਾ ਮੌਕਾ ਹੈ।

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਲੋਕਾਂ ਨੂੰ ਮੁਫਤ ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ। ਦੂਜੇ ਪਾਸੇ ਭਾਜਪਾ ਨੂੰ ਵੋਟ ਦੇਣ ਨਾਲ ਬੇਰੁਜ਼ਗਾਰੀ ਅਤੇ ਮਹਿੰਗਾਈ ਦੂਰ ਹੋਵੇਗੀ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਿਜਲੀ ਮੁਫਤ ਕੀਤੀ। ਜੇਕਰ ਗੁਜਰਾਤ ਵਿੱਚ ਵੀ ਸਰਕਾਰ ਬਣੀ ਤਾਂ ਆਮ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

Exit mobile version