ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਦਿੜ੍ਹਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 10,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਉਸ ਤੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਦੀ ਸੂਚਨਾ ‘ਤੇ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *