ਅੰਮ੍ਰਿਤਸਰ: ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਸੁਣਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ ਅਤੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਖੇਤਰ ਵਿੱਚ ਪੈਰ ਧਰਿਆ, ਇਮਾਨਦਾਰੀ ਅਤੇ ਲਗਨ ਨਾਲ ਸਫ਼ਲਤਾ ਹਾਸਲ ਕੀਤੀ। ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫੌਜੀ ਵੀ ਸਮਰਪਣ ਅਤੇ ਦ੍ਰਿੜ ਇਰਾਦੇ ਦੀ ਸਰਵੋਤਮ ਮਿਸਾਲ ਬਣੇ, ਜਿਨ੍ਹਾਂ ਦੀ ਬਦੌਲਤ ਅੱਜ ਦੁਨੀਆਂ ਭਰ ਵਿੱਚ ਇਨ੍ਹਾਂ ਸੂਰਬੀਰਾਂ ਦੀ ਗਾਥਾ ਦਾ ਬੋਲਬਾਲਾ ਹੈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ: ਅਮਰਜੀਤ ਸਿੰਘ ਬੰਡਾਲਾ, ਸ: ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਸ: ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਅਜੈਮ ਸਿੰਘ ਅਭਿਆਸੀ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ, ਐਡੀਸ਼ਨਲ ਸ. ਸਕੱਤਰ ਸ.ਪ੍ਰਤਾਪ ਸਿੰਘ, ਉਪ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸ: ਬਘੇਲ ਸਿੰਘ, ਸ: ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
