ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ

ਚੰਡੀਗੜ੍ਹ, 19 ਨਵੰਬਰ 2021 – ਪੰਜਾਬ ਦੇ ਮਾਮਲਿਆ ਦੇ ਇੰਚਾਰਜ ਹਰੀਸ਼ ਚੌਧਰੀ ਨੇ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ ਦੇ ਦਿੱਤਾ ਹੈ। 

ਉਨ੍ਹਾਂ ਨੇ ਬਾਬੂਸ਼ਾਹੀ ਨੂੰ ਫੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਦਿੱਤੀ ਹੋਈ ਹੈ ਅਤੇ ਉਹ ਰਾਜਸਥਾਨ ਦੀ ਕੈਬਨਿਟ ‘ਚ ਵੀ ਮੰਤਰੀ ਹਨ ਅਤੇ ਦੋ ਪਾਸੇ ਜ਼ਿੰਮੇਵਾਰੀ ਨਹੀਂ ਨਿਭਾ ਸਕਦੇ ਜਿਸ ਕਾਰਨ ਉਨ੍ਹਾਂ ਵੱਲੋਂ ਰਾਜਸਥਾਨ ਦੀ ਮਨਸਿਟਰੀ ‘ਚੋਂ ਅਸਤੀਫਾ ਦੇ ਦਿੱਤਾ ਗਿਆ ਹੈ। ਪਰ ਉਨ੍ਹਾਂ ਦੱਸਿਆ ਕਿ ਭਾਵੇਂ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇ ਦਿੱਤਾ ਗਿਆ ਹੈ ਪਰ ਉਨ੍ਹਾਂ ਦਾ ਅਸਤੀਫਾ ਅਜੇ ਤੱਕ ਪ੍ਰਵਾਨ ਨਹੀਂ ਹੋਇਆ ਹੈ।

Leave a Reply

Your email address will not be published. Required fields are marked *