ਪਟਿਆਲਾ ਪੁਲਿਸ ਨੇ ਨਸ਼ਿਆਂ ਖਿਲਾਫ ਕੀਤਾ ਸਰਚ ਆਪ੍ਰੇਸ਼ਨ ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਇੱਕ ਵੱਡਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਇਹ ਸਰਚ ਆਪਰੇਸ਼ਨ ਪੂਰੇ ਸੂਬੇ ਵਿੱਚ ਸ਼ੁਰੂ ਕੀਤਾ ਗਿਆ ਸੀ। ਜਿਸ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਏਡੀਜੀਪੀ ਏਐਸ ਰਾਏ ਖ਼ੁਦ ਪਟਿਆਲਾ ਪੁੱਜੇ। ਏਡੀਜੀਪੀ ਨੇ ਕਿਹਾ ਕਿ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਬਾਰੇ ਵੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਏ.ਡੀ.ਜੀ.ਪੀ.ਏ.ਐਸ ਰਾਏ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਖੰਨਾ ਪੁਲਿਸ ਜ਼ਿਲੇ ਵਿੱਚ ਘਰ-ਘਰ ਜਾ ਕੇ ਖੁਦ ਪਹੁੰਚ ਕੀਤੀ। ਕੁਮਾਰ ਸਭਾ ਦੇ ਪਿਛਲੇ ਪਾਸੇ ਇਲਾਕੇ ਦੇ ਨਸ਼ਾ ਤਸਕਰਾਂ ਦੇ ਘਰ ਦੀ ਤਲਾਸ਼ੀ ਲਈ ਗਈ। ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਨਸ਼ਾ ਤਸਕਰਾਂ ‘ਚ ਪੁਲਸ ਦਾ ਡਰ ਬਰਕਰਾਰ ਰੱਖਣਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੀ ਜਾਇਦਾਦ ਬਾਰੇ ਵੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਨਸ਼ਿਆਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਹੋਵੇਗੀ।