ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੇਡਾਂ ਵਿੱਚ ਤਗਮੇ ਜਿੱਤ ਕੇ ਬੱਚਿਆਂ ਦਾ ਹੌਂਸਲਾ ਵਧਾਇਆ।

ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੇਡਾਂ ਵਿੱਚ ਤਗਮੇ ਜਿੱਤ ਕੇ ਬੱਚਿਆਂ ਦਾ ਹੌਂਸਲਾ ਵਧਾਇਆ।

ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੇਡਾਂ ਵਿੱਚ ਤਗਮੇ ਜਿੱਤ ਕੇ ਬੱਚਿਆਂ ਦਾ ਹੌਂਸਲਾ ਵਧਾਇਆ।

“ਜਦੋਂ ਬੱਚੇ ਖੇਡਾਂ ਵੱਲ ਆਉਂਦੇ ਹਨ ਤਾਂ ਉਹ ਨਸ਼ਿਆਂ ਤੋਂ ਦੂਰ ਰਹਿੰਦੇ ਹਨ” – ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ:

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੜਾ ਅਰਾਈ ਮਾਜਰਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਮੈਡਲ ਜਿੱਤਣ ’ਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਪੰਜਵੀਂ ਜਮਾਤ ਦੇ ਵਿਦਿਆਰਥੀ ਨੀਰਜ ਦੀ ਵਿਸ਼ੇਸ਼ ਤਾਰੀਫ਼ ਕੀਤੀ, ਜਿਸ ਨੇ 14 ਤੋਂ 15 ਫੁੱਟ ਦੀ ਲੰਬੀ ਛਾਲ ਮਾਰ ਕੇ ਸਭ ਨੂੰ ਹੈਰਾਨ ਕਰ ਦਿੱਤਾ | ਵਿਧਾਇਕ ਕੋਹਲੀ ਨੇ ਕਿਹਾ ਕਿ ਜੇਕਰ ਨੀਰਜ ਵਰਗੇ ਹੁਨਰਮੰਦ ਬੱਚਿਆਂ ਨੂੰ ਸਹੀ ਸਿਖਲਾਈ ਅਤੇ ਮੌਕੇ ਮਿਲ ਜਾਣ ਤਾਂ ਉਹ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਦੇ ਹਨ |

ਸ: ਅਜੀਤਪਾਲ ਸਿੰਘ ਕੋਹਲੀ ਨੇ ਇਸ ਮੌਕੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਹੁਣ ਜ਼ਮੀਨੀ ਪੱਧਰ ’ਤੇ ਵੀ ਨਜ਼ਰ ਆਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਥੋੜ੍ਹੇ ਸਮੇਂ ਵਿੱਚ ਕੀਤੇ ਹਨ ਉਹ ਪਿਛਲੇ 70 ਸਾਲਾਂ ਵਿੱਚ ਨਹੀਂ ਹੋ ਸਕੇ। ਖੇਡਾਂ ਨਾਲ ਸਬੰਧਤ ਸਾਰੇ ਖਰਚੇ ਸਰਕਾਰ ਵੱਲੋਂ ਖੁਦ ਉਠਾਈ ਜਾ ਰਹੀ ਹੈ, ਤਾਂ ਜੋ ਆਰਥਿਕ ਤੰਗੀ ਕਾਰਨ ਕਿਸੇ ਵੀ ਬੱਚੇ ਦੇ ਹੁਨਰ ਵਿੱਚ ਰੁਕਾਵਟ ਨਾ ਆਵੇ।

ਵਿਧਾਇਕ ਕੋਹਲੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਧੁਰਾ ਬੱਚਿਆਂ ਨੂੰ ਖੇਡਾਂ, ਸਿੱਖਿਆ ਅਤੇ ਚੰਗੀ ਸਿਹਤ ਨਾਲ ਜੋੜਨਾ ਹੈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪਿੰਡ ਬੜਾ ਅਰਾਈ ਮਾਜਰਾ ਦੇ ਇਸ ਸਕੂਲ ਵਿੱਚ ਵਧੀਆ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਬੱਚੇ ਖੇਡਾਂ ਵੱਲ ਧਿਆਨ ਦੇਣਗੇ ਤਾਂ ਉਹ ਆਪਣੇ ਆਪ ਹੀ ਨਸ਼ਿਆਂ ਵਰਗੀਆਂ ਮਾੜੀਆਂ ਆਦਤਾਂ ਤੋਂ ਦੂਰ ਰਹਿਣਗੇ।

ਵਿਧਾਇਕ ਕੋਹਲੀ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿਰਫ਼ ਪੜ੍ਹਾਈ ਤੱਕ ਹੀ ਸੀਮਤ ਨਾ ਰੱਖਣ ਸਗੋਂ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਮੈਦਾਨਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਪਿੰਡ ਅਤੇ ਹਰ ਸਕੂਲ ਵਿੱਚੋਂ ਨਵੇਂ ਖਿਡਾਰੀ ਸਾਹਮਣੇ ਆ ਸਕਣ।

ਇਸ ਮੌਕੇ ਪਿੰਡ ਦੇ ਲੋਕਾਂ ਨੇ ਵਿਧਾਇਕ ਕੋਹਲੀ ਦਾ ਬੱਚਿਆਂ ਦੀ ਹੌਂਸਲਾ ਅਫਜਾਈ ਕਰਨ ਲਈ ਧੰਨਵਾਦ ਕੀਤਾ ਅਤੇ ਪਿੰਡ ਦੇ ਸਕੂਲ ਲਈ ਨਵੇਂ ਵਿਕਾਸ ਕਾਰਜ ਕਰਵਾਉਣ ਦਾ ਐਲਾਨ ਕੀਤਾ। ਇਸ ਮੌਕੇ ਵਾਰਡ ਨੰ: 36 ਤੋਂ ਐਮਸੀ ਹਰਪ੍ਰੀਤ ਸਿੰਘ, ਸਕੂਲ ਦੀ ਪ੍ਰਿੰਸੀਪਲ ਕਮਲਦੀਪ ਕੌਰ, ਸਕੂਲ ਦੇ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

ਵੀ ਮੌਜੂਦ ਸਨ।

Leave a Reply

Your email address will not be published. Required fields are marked *