ਪਟਿਆਲਾ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਰਮਿੰਦਰ ਕੌਰ ਮਨਚੰਦਾ ਦਾ ਸਨਮਾਨ ਕੀਤਾ
ਪਟਿਆਲਾ, 27 ਅਕਤੂਬਰ:
ਪਰਮਿੰਦਰ ਕੌਰ ਮਨਚੰਦਾ ਜੋ ਪਿਛਲੇ 31 ਸਾਲਾਂ ਤੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੇ ਯੁਧ ਨਸ਼ਿਆ ਵਿਰੁਧ ਅਤੇ ਰੈੱਡ ਕਰਾਸ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ।
18460 ਓ.ਪੀ.ਡੀ ਰਾਹੀਂ ਅਤੇ 15708 ਇਨਡੋਰ ਅਤੇ 2800 ਜਾਗਰੂਕਤਾ ਕੈਂਪ ਰਾਹੀਂ ਹਜ਼ਾਰਾ ਦੇ 445473 ਵਿਦਿਆਰਥੀ, ਨੌਜਵਾਨ, ਔਰਤਾਂ ਅਤੇ ਮਰਦ ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ, ਸਕੂਲਾਂ, ਕਾਲਜਾਂ, ਪਿੰਡਾਂ ਵਿੱਚ ਜਾ ਕੇ ਆਮ ਲੋਕਾਂ ਨੂੰ ਨਸ਼ਾ ਨਾ ਕਰਨ ਲਈ ਜਾਗਰੂਕ ਕੀਤਾ। ਫੈਮਿਲੀ ਗਰੁੱਪ ਸੈਸ਼ਨ ਥੈਰੇਪੀ ਨੂੰ ਲਾਗੂ ਕਰਕੇ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜੰਗ ਨੂੰ ਕਾਮਯਾਬ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। 15 ਅਕਤੂਬਰ, 2025 ਨੂੰ, ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆਂ ਨੇ ਪੰਜਾਬ ਰਾਜ ਭਵਨ ਵਿਖੇ, ਉਸ ਨੂੰ ਉੱਦਮਤਾ ਅਤੇ ਧੀਰਜ ਨਾਲ ਆਪਣੇ ਫਰਜ਼ ਨਿਭਾਉਣ ਦੀ ਯੋਗਤਾ ਨੂੰ ਉਜਾਗਰ ਕਰਦੇ ਹੋਏ, ਇੱਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ।
ਡਿਪਟੀ ਕਮਿਸ਼ਨਰ ਪਟਿਆਲਾ ਡਾ.ਪ੍ਰੀਤੀ ਯਾਦਵ ਨੇ ਵੀ ਪਰਮਿੰਦਰ ਕੌਰ ਨੂੰ ਵਧਾਈ ਦਿੱਤੀ।
