CM’s Yogashala “ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਯੋਗਾ ਕਲਾਸਾਂ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ।

CM’s Yogashala “ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਯੋਗਾ ਕਲਾਸਾਂ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ।

CM’s Yogashala “ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਯੋਗਾ ਕਲਾਸਾਂ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ।

ਪਟਿਆਲਾ, 04 ਨਵੰਬਰ:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ‘ਮੁੱਖ ਮੰਤਰੀ ਯੋਗਸ਼ਾਲਾ’ ਮੁਹਿੰਮ ਜਾਰੀ ਹੈ, ਜਿਸ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਵਸਨੀਕ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਤਣਾਅ ਮੁਕਤ ਰਹਿਣ ਅਤੇ ਕੁਦਰਤੀ ਤਰੀਕਿਆਂ ਰਾਹੀਂ ਸਿਹਤਮੰਦ ਬਣਨ ਲਈ ਪ੍ਰੇਰਿਤ ਕਰਨਾ ਹੈ।

ਯੋਗਸ਼ਾਲਾ ਦੇ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਨਿਯਮਿਤ ਤੌਰ ‘ਤੇ ਮੁੱਖ ਮੰਤਰੀ ਯੋਗਾ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕਲਾਸਾਂ ਸਿਰਫ਼ ਸਵੇਰ ਦੇ ਸਮੇਂ ਤੱਕ ਹੀ ਸੀਮਤ ਨਹੀਂ ਹਨ, ਸਗੋਂ ਲੋਕਾਂ ਦੀ ਸਹੂਲਤ ਅਨੁਸਾਰ ਵੱਖ-ਵੱਖ ਸਮੇਂ ‘ਤੇ ਵੀ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਹਰ ਉਮਰ ਅਤੇ ਵਰਗ ਦੇ ਲੋਕ ਭਾਗ ਲੈ ਸਕਣ।

ਮੁੱਖ ਮੰਤਰੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਰਾਧਾ ਕ੍ਰਿਸ਼ਨ ਮੰਦਰ ਨੂਰਵਾਲਾ (ਟ੍ਰੇਨਰ ਚਰਨ ਸਿੰਘ) ਰਾਜਪੁਰਾ, ਗੁਰਦੁਆਰਾ ਸਾਹਿਬ ਸਿੰਘ ਯੋਗਾ (ਟਰੇਨਰ ਮੌਜੀ) ਨਾਭਾ ਅਤੇ ਵਿਸ਼ਵ ਕਰਮਾ ਮੰਦਰ ਘਨੂਰ ਪਟਿਆਲਾ (ਟ੍ਰੇਨਰ ਮਨਦੀਪ ਸਿੰਘ) ਵਿਖੇ ਤਜਰਬੇਕਾਰ ਟ੍ਰੇਨਰਾਂ ਦੀ ਅਗਵਾਈ ਹੇਠ ਨਿਯਮਤ ਤੌਰ ‘ਤੇ ਯੋਗਾ ਸੈਸ਼ਨ ਕਰਵਾਏ ਜਾ ਰਹੇ ਹਨ।

ਇਹਨਾਂ ਸੈਸ਼ਨਾਂ ਵਿੱਚ ਆਰਾਮ, ਧਿਆਨ, ਹਾਸੇ ਦੀ ਥੈਰੇਪੀ, ਕਲੈਪ ਥੈਰੇਪੀ, ਯੋਗ ਆਸਣ ਅਤੇ ਪ੍ਰਾਣਾਯਾਮ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਹ ਸਾਰੀਆਂ ਗਤੀਵਿਧੀਆਂ ਸਰੀਰ ਅਤੇ ਮਨ ਦੋਵਾਂ ਨੂੰ ਸ਼ਾਂਤ, ਸੰਤੁਲਿਤ ਅਤੇ ਤਾਜ਼ਗੀ ਦਿੰਦੀਆਂ ਹਨ। ਖਾਸ ਤੌਰ ‘ਤੇ, ਯੋਗਾ ਸਾਹ ਪ੍ਰਣਾਲੀ ਨੂੰ ਮਜ਼ਬੂਤ ​​ਬਣਾਉਂਦਾ ਹੈ, ਜੋ ਤਣਾਅ ਨੂੰ ਦੂਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਰਜਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਵੱਧ ਰਹੀ ਦਿਲਚਸਪੀ ਨੂੰ ਦੇਖਦਿਆਂ ਹੁਣ ਇਸ ਪ੍ਰੋਗਰਾਮ ਨੂੰ ਹੋਰਨਾਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੱਕ ਵੀ ਫੈਲਾਇਆ ਜਾਵੇਗਾ |

A ਜਾਵੇਗਾ

Leave a Reply

Your email address will not be published. Required fields are marked *