ਡਾ. ਇੰਦਰਬੀਰ ਸਿੰਘ ਨਿੱਝਰ –

ਡਾ.  ਇੰਦਰਬੀਰ ਸਿੰਘ ਨਿੱਝਰ –


ਨਵੀਆਂ ਸੀਵਰੇਜ ਲਾਈਨਾਂ ਵੀ ਵਿਛਾਈਆਂ ਜਾਣਗੀਆਂ

ਚੰਡੀਗੜ੍ਹ, 25 ਸਤੰਬਰ:

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੁਧਿਆਣਾ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਅਤੇ ਸੀਵਰੇਜ ਦੀਆਂ ਨਵੀਆਂ ਲਾਈਨਾਂ ਵਿਛਾਉਣ ਲਈ 233.50 ਲੱਖ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਕੰਮਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਪਾਣੀ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਜਲ ਸਪਲਾਈ ਲਾਈਨਾਂ ਵਿਛਾਈਆਂ ਜਾਣਗੀਆਂ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਹਾਰਸ ਪਾਵਰ ਦੇ ਸਬਮਰਸੀਬਲ ਟਿਊਬਵੈੱਲ ਲਗਾਏ ਜਾਣਗੇ। ਇਸ ਨਾਲ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਸੀਵਰੇਜ ਲਾਈਨਾਂ ਵੀ ਵਿਛਾਈਆਂ ਜਾਣਗੀਆਂ।

ਡਾ: ਨਿੱਝਰ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਸਬੰਧਤ ਕੰਮ ਸਮੇਂ ਸਿਰ ਮੁਕੰਮਲ ਕਰਨ। ਇਸ ਤੋਂ ਇਲਾਵਾ ਕੰਮ ਵਿੱਚ ਗੁਣਵੱਤਾ ਲਿਆਂਦੀ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

Leave a Reply

Your email address will not be published. Required fields are marked *