ਪਟਿਆਲਾ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਟੁੱਟੇ ਸੜਕ ਦੇ ਡਿਵਾਈਡਰਾਂ ਦੀ ਮੁਰੰਮਤ ਲਈ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼

ਪਟਿਆਲਾ, 13 ਨਵੰਬਰ:

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਆਰ.ਟੀ.ਓ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਦੀ ਸਾਂਝੀ ਮੀਟਿੰਗ ਹੋਈ। ਇਸ ਮੌਕੇ ਪੁਲਿਸ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਆਰ.ਟੀ.ਓ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸੜਕ ਸੁਰੱਖਿਆ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੇ ਸੜਕ ਦੇ ਡਿਵਾਈਡਰਾਂ ਦੀ ਹਾਲਤ, ਖਸਤਾਹਾਲ ਸੜਕਾਂ ਦੀ ਮੁਰੰਮਤ, ਆਵਾਰਾ ਪਸ਼ੂਆਂ ਦੀ ਸਮੱਸਿਆ, ਸੜਕਾਂ ‘ਤੇ ਨਜਾਇਜ਼ ਰੁਕਾਵਟਾਂ, ਟਰੈਫਿਕ ਲਾਈਟਾਂ ਦੀ ਕਾਰਗੁਜ਼ਾਰੀ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਮੁੱਦਿਆਂ ‘ਤੇ ਚਰਚਾ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਅਵਾਰਾ ਪਸ਼ੂਆਂ ਨੂੰ ਕਿਸੇ ਵੀ ਹਾਲਤ ਵਿੱਚ ਸੜਕਾਂ ’ਤੇ ਨਾ ਦੇਖਿਆ ਜਾਵੇ। ਇਸ ਸਬੰਧੀ ਨਗਰ ਨਿਗਮ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸੜਕ ਕਿਨਾਰੇ ਪਏ ਖਸਤਾਹਾਲ ਡਿਵਾਈਡਰਾਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਲੋੜ ਪੈਣ ’ਤੇ ਨਵੇਂ ਡਿਵਾਈਡਰ ਬਣਾਏ ਜਾਣ। ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਪੀ.ਡਬਲਿਊ.ਡੀ. ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਆਰ.ਟੀ.ਓ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਭਾਰੀ ਵਾਹਨਾਂ ਦੀ ਆਵਾਜਾਈ ਲਈ ਸਮੇਂ ਦੀ ਪਾਬੰਦੀ ਲਾਗੂ ਕੀਤੀ ਜਾਵੇਗੀ ਤਾਂ ਜੋ ਸਕੂਲ ਸਮੇਂ ਦੌਰਾਨ ਟ੍ਰੈਫਿਕ ਜਾਮ ਨਾ ਹੋਵੇ।

ਮੀਟਿੰਗ ਦੌਰਾਨ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਵਾਹਨਾਂ ਦੀ ਜਾਂਚ, ਡਰਾਈਵਰਾਂ ਦੀ ਸੁਰੱਖਿਆ ਸਿਖਲਾਈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ”ਸੜਕ ਸੁਰੱਖਿਆ ਮਿੱਤਰ ਸਕੀਮ” ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮ ਪੜ੍ਹਾਏ ਜਾਣਗੇ ਤਾਂ ਜੋ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਸਕੇ। ਅੰਤ ਵਿੱਚ ਉਨ੍ਹਾਂ ਸਾਰੇ ਵਿਭਾਗਾਂ ਨੂੰ ਸੜਕ ਸੁਰੱਖਿਆ ਸਬੰਧੀ ਕੰਮਾਂ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਪੀਡੀਏ ਦੇ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਐਸਡੀਐਮਜ਼ ਇਸਮਤ ਵਿਜੇ ਸਿੰਘ, ਅਸ਼ੋਕ ਕੁਮਾਰ, ਹਰਜੋਤ ਕੌਰ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਪਟਿਆਲਾ ਫਾਊਂਡੇਸ਼ਨ ਤੋਂ ਰਵੀ ਆਹਲੂਵਾਲੀਆ ਅਤੇ ਲੋਕ ਨਿਰਮਾਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *