ਮੁੰਬਈ ਏਅਰਪੋਰਟ ‘ਤੇ ਮਹਿਲਾ ਦੇ ਸੈਂਡਲ ‘ਚੋਂ 4.9 ਕਰੋੜ ਦੀ ਕੋਕੀਨ ਬਰਾਮਦ, ਗ੍ਰਿਫਤਾਰ


ਮੁੰਬਈ— ਕਸਟਮ ਵਿਭਾਗ ਨੇ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਮਹਿਲਾ ਯਾਤਰੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਸੈਂਡਲ ‘ਚ ਲੁਕੋਈ 4.9 ਕਰੋੜ ਰੁਪਏ ਦੀ ਕੋਕੀਨ ਬਰਾਮਦ ਕੀਤੀ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਵੀਰਵਾਰ ਦੀ ਹੈ, ਜਦੋਂ ਨਸ਼ਾ ਤਸਕਰੀ ‘ਚ ਸ਼ਾਮਲ ਇਕ ਔਰਤ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ। Captain Amarinder Singh ਦਾ ਵੱਡਾ ਧਮਾਕਾ, BJP D5 Channel Punjabi ਨਾਲ ਜੁੜੇ ਵੱਡੇ ਆਗੂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਔਰਤ ਦੇ ਸੈਂਡਲ ‘ਚ ਛੁਪਾ ਕੇ ਰੱਖੀ ਗਈ 490 ਗ੍ਰਾਮ ਕੋਕੀਨ ਬਰਾਮਦ ਹੋਈ, ਜਿਸ ਦੀ ਬਾਜ਼ਾਰੀ ਕੀਮਤ 4.9 ਕਰੋੜ ਰੁਪਏ ਹੈ। ਮਹਿਲਾ ਨੂੰ ਕਸਟਮ ਅਧਿਕਾਰੀਆਂ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲਿਆ। ਮੁੰਬਈ ਦੇ ਕਸਟਮ ਵਿਭਾਗ ਨੇ ਟਵੀਟ ਕੀਤਾ ਕਿ ਕੋਕੀਨ ਨੂੰ ਛੁਪਾਉਣ ਲਈ ਸੈਂਡਲ ‘ਚ ਵਿਸ਼ੇਸ਼ ਗਰੂਵ ਬਣਾਏ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਯਾਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਮੁਲਜ਼ਮ ਦਾ ਪਤਾ ਅਤੇ ਉਸ ਬਾਰੇ ਪੂਰੀ ਜਾਣਕਾਰੀ ਦੀ ਉਡੀਕ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *