ਚੰਡੀਗੜ੍ਹ: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਦੋ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕ ਅਦਾਲਤ ‘ਚ ਪੇਸ਼ ਨਹੀਂ ਹੋਏ ਸਨ, ਜਿਸ ਕਾਰਨ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲੇ ਹਨ। ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਧਮਾਕਾ, ਬੀਜੇਪੀ ‘ਚ ਸ਼ਾਮਿਲ ਹੋਏ ਵੱਡੇ ਨੇਤਾ D5 Channel Punjabi ਇਸ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਨੇਤਾ ਅਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਕਈ ਮੁਲਜ਼ਮ ਅਦਾਲਤ ਵਿੱਚੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਘਟਨਾ ਜਨਵਰੀ 2020 ਦੀ ਹੈ।ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮ ਸੀ। ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਵੀ ਹੋਈ। ਇਸ ਪੂਰੀ ਘਟਨਾ ਵਿੱਚ ਕੁਝ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਸ ਦੀ ਸ਼ਿਕਾਇਤ ’ਤੇ ਸੈਕਟਰ-3 ਚੰਡੀਗੜ੍ਹ ਪੁਲੀਸ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
