ਵਿਜੀਲੈਂਸ ਨੇ ਇੰਸਪੈਕਟਰ ਪਨਸਪ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ –

ਵਿਜੀਲੈਂਸ ਨੇ ਇੰਸਪੈਕਟਰ ਪਨਸਪ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ –


ਚੰਡੀਗੜ੍ਹ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇੱਕ ਹੋਰ ਮਾਮਲੇ ਵਿੱਚ ਪਿੰਡ ਅਜਨੌਦਾ ਖੁਰਦ, ਪਟਿਆਲਾ ਦੇ ਸਾਬਕਾ ਸਰਪੰਚ ਨੇ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਇੰਸਪੈਕਟਰ ਪਨਸਪ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਸ ‘ਤੇ ਦੋਸ਼ ਇਹ ਹਨ ਕਿ ਉਸ ਨੇ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜ੍ਹਤੀਆ ਕੋਲੋਂ ਆਪਣੇ ਬਿੱਲਾਂ ਦੀ ਅਦਾਇਗੀ ਕਰਵਾਉਣ ਲਈ 25,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਵਿੱਚ ਪੁਖਰਾਜ ਸਿੰਗਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਉਸ ਕੋਲੋਂ 3.40 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ।
ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਪਿੰਡ ਅਜਨੌਦਾ ਖੁਰਦ, ਜਿਲਾ ਪਟਿਆਲਾ ਦੀ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੂੰ ਉਸਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 5.70 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *