ਮੁੱਖ ਮੰਤਰੀ ਨੇ ਅਮਰੀਕਾ ਵਿੱਚ ਪੰਜਾਬੀ ਪਰਿਵਾਰ ਦੇ ਘਿਨਾਉਣੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ ਕੀਤੀ –

ਮੁੱਖ ਮੰਤਰੀ ਨੇ ਅਮਰੀਕਾ ਵਿੱਚ ਪੰਜਾਬੀ ਪਰਿਵਾਰ ਦੇ ਘਿਨਾਉਣੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ ਕੀਤੀ –


ਦਾ ਕਹਿਣਾ ਹੈ ਕਿ ਇਸ ਵਹਿਸ਼ੀਆਨਾ ਘਟਨਾ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ

ਚੰਡੀਗੜ੍ਹ, 6 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਘਿਨਾਉਣੇ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਰਾਸ਼ਟਰੀ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰਸੀ ਨਾਲ ਸਬੰਧਤ ਇੱਕ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਪਰਿਵਾਰ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਬਾਅਦ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਸਦੀਪ ਸਿੰਘ, ਜਸਲੀਨ ਕੌਰ, ਅਮਨਦੀਪ ਸਿੰਘ ਅਤੇ ਅੱਠ ਮਹੀਨੇ ਦੀ ਬੱਚੀ ਰੂਹੀ ਵਜੋਂ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਜਿਸ ਨੇ ਹਰ ਕਿਸੇ ਖਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਹਿਸ਼ੀਆਨਾ ਕਤਲ ਨੇ ਅਮਰੀਕਾ ਵਰਗੇ ਉੱਨਤ ਦੇਸ਼ਾਂ ਵਿਚ ਵੀ ਪੰਜਾਬੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਵਿਦੇਸ਼ ਮੰਤਰੀ ਡਾ: ਐਸ ਜੈ ਸ਼ੰਕਰ ਦੇ ਦਖਲ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਰਾਜ ਦੀ ਰਾਸ਼ਟਰੀ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਲਈ ਦਬਾਅ ਪਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਵਿੱਚ ਆਪਣੇ ਹਮਰੁਤਬਾ ਕੋਲ ਉਠਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਥੇ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *