ਲੱਖਾ ਸਿਧਾਣਾ ਖਿਲਾਫ ਪੁਖਤਾ ਸਬੂਤ ਨਾ ਹੋਣ ਕਾਰਨ ਤਰਨਤਾਰਨ ਪੁਲਸ ਨੇ ਉਸ ਨੂੰ ਬੇਕਸੂਰ ਕਰਾਰ ਦਿੱਤਾ ਹੈ


ਬਠਿੰਡਾ: ਜ਼ਿਲ੍ਹਾ ਤਰਨਤਾਰਨ ਦੇ ਥਾਣਾ ਹਰੀਕੇ ਵਿਖੇ ਲੱਖਾ ਸਿਧਾਣਾ ਖ਼ਿਲਾਫ਼ ਅਸਲਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸ ਵਿੱਚ ਤਰਨਤਾਰਨ ਪੁਲੀਸ ਨੇ ਲੱਖਾ ਸਿਧਾਣਾ ਨੂੰ ਬੇਕਸੂਰ ਕਰਾਰ ਦਿੰਦਿਆਂ ਪੱਤਰ ਜਾਰੀ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਡੀਐਸਪੀ (ਡੀ) ਤਰਨਤਾਰਨ ਦਵਿੰਦਰ ਸਿੰਘ ਨੇ ਕੀਤੀ ਹੈ, ਜਦਕਿ ਲੱਖਾ ਸਿਧਾਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਪਰ ਅਧਿਕਾਰਤ ਜਾਣਕਾਰੀ ਨਹੀਂ ਮਿਲੀ। CNG ਦੀਆਂ ਕੀਮਤਾਂ ‘ਚ ਵਾਧਾ: ਤੇਲ ਦੀਆਂ ਕੀਮਤਾਂ ਵਧੀਆਂ, 3 ਰੁਪਏ ਮਹਿੰਗਾ, ਲੋਕਾਂ ‘ਤੇ ਪਿਆ ਬੋਝ | D5 Channel Punjabi ਜਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ 11 ਵਿਅਕਤੀਆਂ ਖਿਲਾਫ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਪਰਚਾ 2 ਅਕਤੂਬਰ ਨੂੰ ਹਰੀਕੇ ਥਾਣੇ ਵਿੱਚ ਦਰਜ ਹੋਇਆ ਸੀ। ਇਸ ਦੇ ਨਾਲ ਹੀ ਲੱਖਾ ਸਿਧਾਣਾ ਖ਼ਿਲਾਫ਼ ਦਰਜ ਕੇਸ ਖ਼ਿਲਾਫ਼ 9 ਅਕਤੂਬਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਭਾਰੀ ਇਕੱਠ ਸੱਦਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *