ਪਟਿਆਲਾ : ਡਿਪਟੀ ਕਮਿਸ਼ਨਰ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ-ਰੇਖਾ ਉਲੀਕਣ ਲਈ ਮੀਟਿੰਗ ਕੀਤੀ

ਪਟਿਆਲਾ : ਡਿਪਟੀ ਕਮਿਸ਼ਨਰ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ-ਰੇਖਾ ਉਲੀਕਣ ਲਈ ਮੀਟਿੰਗ ਕੀਤੀ

ਪਟਿਆਲਾ : ਡਿਪਟੀ ਕਮਿਸ਼ਨਰ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ-ਰੇਖਾ ਉਲੀਕਣ ਲਈ ਮੀਟਿੰਗ ਕੀਤੀ

ਮਿਲਟਰੀ ਲਿਟਰੇਚਰ ਫੈਸਟੀਵਲ, ਐਰੋ ਮਾਡਲਿੰਗ, ਕਲਾਸੀਕਲ ਮਿਊਜ਼ਿਕ, ਫੂਡ ਐਂਡ ਫਲਾਵਰ ਸ਼ੋਅ, ਹੈਰੀਟੇਜ ਵਾਕ, ਡੌਗ ਸ਼ੋਅ, ਪੌਪ ਸ਼ੋਅ ਅਤੇ ਪੰਜਾਬ ਸਾਖੀ ਸ਼ਕਤੀ ਅਤੇ ਕਰਾਫਟ ਮੇਲੇ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।

– ਸਮੂਹ ਪਟਿਆਲਵੀ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਹਿੱਸਾ ਬਣਨਗੇ – ਡਾ ਪ੍ਰੀਤੀ ਯਾਦਵ

– ਕਿਹਾ, ਪਟਿਆਲਾ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦਾ ਉਪਰਾਲਾ

ਪਟਿਆਲਾ, 2 ਜਨਵਰੀ:

ਪਟਿਆਲਾ ਵਿਖੇ ਹਰ ਸਾਲ ਹੋਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਬਾਰੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਮਿਲਟਰੀ ਲਿਟਰੇਚਰ ਫੈਸਟੀਵਲ, ਏਅਰੋ ਮਾਡਲਿੰਗ, ਕਲਾਸੀਕਲ ਮਿਊਜ਼ਿਕ, ਕਵੀ ਦਰਬਾਰ, ਫੂਡ ਐਂਡ ਫਲਾਵਰ ਸ਼ੋਅ, ਹੈਰੀਟੇਜ ਵਾਕ, ਡੌਗ ਸ਼ੋਅ, ਪੌਪ ਸ਼ੋਅ ਅਤੇ ਪੰਜਾਬ ਸਾਖੀ ਸ਼ਕਤੀ ਅਤੇ ਕਰਾਫਟ ਮੇਲੇ ਲਈ ਨੋਡਲ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

ਡਾ: ਪ੍ਰੀਤੀ ਯਾਦਵ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਪ੍ਰਫੁੱਲਤ ਕਰਨ ਲਈ ਫਰਵਰੀ ਮਹੀਨੇ ਵਿੱਚ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਇਸ ਤਿਉਹਾਰ ਦੇ ਸਾਰੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਪ੍ਰਬੰਧਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਨੋਡਲ ਅਫ਼ਸਰ ਇਸ ਵਿਰਾਸਤੀ ਮੇਲੇ ਦੀ ਸੁਚੱਜੀ ਵਿਉਂਤਬੰਦੀ ਕਰਨ।

ਇਸ ਮੀਟਿੰਗ ਵਿੱਚ ਡੀਸੀ (ਜ) ਸਿਮਰਪ੍ਰੀਤ ਕੌਰ, ਏਡੀਸੀ (ਸ਼ਹਿਰੀ ਵਿਕਾਸ) ਡਾ: ਇਸਮਤ ਵਿਜੇ ਸਿੰਘ, ਪੀਡੀਏ ਦੀ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਐਸਡੀਐਮ ਨਾਭਾ ਕਨੂੰ ਗਰਗ, ਐਸਡੀਐਮ ਰਾਜਪੁਰਾ ਨਮਨ ਮਾਰਕਣ, ਐਸਡੀਐਮ ਸਮਾਣਾ ਰਿਚਾ ਗੋਇਲ, ਐਨਜੇਸੀਸੀ ਤੋਂ ਰਵਿੰਦਰ ਸ਼ਰਮਾ, ਕੈਪਟਨ ਹਰਪ੍ਰੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਹੋਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਵਿਚ ਵੱਡੀ ਗਿਣਤੀ ਵਿਚ ਦਰਸ਼ਕ ਸ਼ਿਰਕਤ ਕਰਨਗੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੇ ਅਨਮੋਲ ਵਿਰਸੇ, ਸੱਭਿਆਚਾਰ ਅਤੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਸੈਰ ਸਪਾਟਾ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਮੇਲੇ ਦਾ ਆਨੰਦ ਮਾਣਨ ਦਾ ਖੁੱਲਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਜੋ ਫਰਵਰੀ ਦੇ ਅੰਤ ਵਿੱਚ ਸ਼ੀਸ਼ ਮਹਿਲ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਅਤੇ ਕਰਾਫਟ ਮੇਲਾ ਤੱਕ ਜਾਰੀ ਰਹੇਗਾ, ਫਰਵਰੀ ਦੇ ਦੂਜੇ ਹਫ਼ਤੇ ਮਿਲਟਰੀ ਲਿਟਰੇਚਰ ਫੈਸਟੀਵਲ ਨਾਲ ਸ਼ੁਰੂ ਹੋਵੇਗਾ।

Leave a Reply

Your email address will not be published. Required fields are marked *