ਪਟਿਆਲਾ: ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

ਪਟਿਆਲਾ: ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

ਪਟਿਆਲਾ: ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

– ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ.ਪੀ. ਵੈਭਵ ਚੌਧਰੀ

– ਪੰਚਾਇਤਾਂ ਜਾਂ ਕਿਸੇ ਹੋਰ ਅਥਾਰਟੀ ਨੂੰ ਮਾੜੇ ਅਨਸਰਾਂ ਨੂੰ ਜ਼ਮਾਨਤ ਨਹੀਂ ਦੇਣੀ ਚਾਹੀਦੀ

– ਪਿੰਡ ਵਾਸੀਆਂ ਨੇ ਪੁਲਿਸ ਦੀ ਕਾਰਵਾਈ ਦੀ ਕੀਤੀ ਸ਼ਲਾਘਾ, ਕਿਹਾ ਸਖ਼ਤੀ ਕਾਰਨ ਨਸ਼ਾ ਤਸਕਰਾਂ ‘ਚ ਡਰ ਦਾ ਮਾਹੌਲ

ਸਮਾਣਾ, 4 ਜਨਵਰੀ :

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਦੀ ਪੰਚਾਇਤੀ ਜ਼ਮੀਨ ’ਤੇ ਦੋ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਕਾਲੀ ਕਮਾਈ ਨਾਲ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਸਬੰਧਤ ਵਿਭਾਗ ਵੱਲੋਂ ਪੁਲੀਸ ਸੁਰੱਖਿਆ ਦੀ ਮੌਜੂਦਗੀ ਵਿੱਚ ਢਾਹ ਦਿੱਤਾ ਗਿਆ।

ਜੇਸੀਬੀ ਮਸ਼ੀਨ ਨਾਲ ਨਾਜਾਇਜ਼ ਉਸਾਰੀ ਨੂੰ ਢਾਹੁਣ ਸਮੇਂ ਪੁਲੀਸ ਸੁਰੱਖਿਆ ਦੀ ਅਗਵਾਈ ਕਰ ਰਹੇ ਐਸ.ਪੀ. ਸਥਾਨਕ ਵੈਭਵ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਅਤੇ ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਕੀਤੀ ਜਾਂਦੀ ਕਾਲਾ ਧਨ ਨਾਲ ਕੀਤੇ ਗਏ ਨਜਾਇਜ਼ ਉਸਾਰੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਸਬੰਧਤ ਵਿਭਾਗ ਵੱਲੋਂ ਪਿੰਡ ਮੁਰਾਦਪੁਰ ਵਿੱਚ ਨਸ਼ਾ ਤਸਕਰਾਂ ਦੇ ਨਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਕੀਤੀ ਗਈ ਕਾਰਵਾਈ ਦੌਰਾਨ ਪੁਲੀਸ ਨੇ ਸੁਰੱਖਿਆ ਪ੍ਰਦਾਨ ਕਰਦੇ ਹੋਏ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਨਸ਼ਾ ਤਸਕਰੀ ਦੇ ਕਈ ਕੇਸ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਤਰਸੇਮ ਸਿੰਘ ਉਰਫ ਟੁੰਡਾ ਪੁੱਤਰ ਗੁਰਦੇਵ ਸਿੰਘ ਦੇ ਖਿਲਾਫ 8 ਜਦਕਿ ਬਲਬੀਰ ਸਿੰਘ ਉਰਫ ਮਾਹੀ, ਕਾਲਾ ਪੁੱਤਰ ਮਹਿੰਦਰ ਸਿੰਘ ਦੇ ਖਿਲਾਫ 4 ਮੁਕੱਦਮੇ ਦਰਜ ਹਨ ਅਤੇ ਉਨ੍ਹਾਂ ਨੇ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਉਸਾਰੀ ਕੀਤੀ ਸੀ, ਜਿਸ ਨੂੰ ਢਾਹੁਣ ਲਈ ਸਬੰਧਤ ਵਿਭਾਗ ਨੇ ਪੁਲਸ ਸੁਰੱਖਿਆ ਦੀ ਮੰਗ ਕੀਤੀ ਸੀ।

ਐਸਪੀ ਵੈਭਵ ਚੌਧਰੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਸ਼ਾ ਵੇਚਣ ਦਾ ਕਾਲਾ ਧੰਦਾ ਛੱਡ ਦੇਣ ਨਹੀਂ ਤਾਂ ਅਜਿਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੰਚਾਇਤਾਂ ਅਤੇ ਹੋਰ ਅਹਿਮ ਵਿਅਕਤੀਆਂ ਨੂੰ ਕਿਸੇ ਮਾੜੇ ਅਨਸਰ ਨੂੰ ਜ਼ਮਾਨਤ ਨਾ ਦੇਣ ਲਈ ਵੀ ਕਿਹਾ।

ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲੀਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਕੀਤੇ ਸਖ਼ਤ ਕਦਮਾਂ ਕਾਰਨ ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਆਸ ਹੈ ਕਿ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।

ਇਸ ਕਾਰਵਾਈ ਦੌਰਾਨ ਡੀਐਸਪੀ ਸਮਾਣਾ ਫਤਿਹ ਸਿੰਘ ਬਰਾੜ, ਬੀਡੀਪੀਓ ਗੁਰਮੀਤ ਸਿੰਘ, ਤਹਿਸੀਲਦਾਰ ਸੁਖਵਿੰਦਰ ਸਿੰਘ ਟਿਵਾਣਾ, ਸਦਰ ਕੁਮਾਰ ਥਾਣਾ ਸਦਰ ਦੇ ਐਸਐਚਓ ਅਜੇ ਕੁਮਾਰ ਪਰੋਚਾ, ਪੰਚਾਇਤ ਅਫ਼ਸਰ ਜਤਿੰਦਰ ਸਿੰਘ, ਸਕੱਤਰ ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *