ਨੈਸ਼ਨਲ ਖੇਡਾਂ ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਜਾਵੇਗਾ ਸਨਮਾਨਿਤ: ਮੀਤ ਹੇਅਰ ਚੰਡੀਗੜ੍ਹ: ਗੁਜਰਾਤ ਵਿਖੇ ਅੱਜ ਸਮਾਪਤ ਹੋਈਆਂ 36ਵੀਆਂ ਕੌਮੀ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇੱਕ ਸੋਨ, ਦੋ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨ, 32 ਚਾਂਦੀ ਅਤੇ 25 ਕਾਂਸੀ ਦੇ ਤਗਮਿਆਂ ਨਾਲ ਕੁੱਲ 76 ਤਗਮੇ ਜਿੱਤੇ। ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਜਲਦੀ ਹੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਕਾਰਨ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ। ਮੁਕਾਬਲੇ ਦੇ ਆਖਰੀ ਦਿਨ ਸਿਮਰਨਜੀਤ ਕੌਰ ਨੇ ਸੋਨੇ ਦਾ, ਮਨਦੀਪ ਕੌਰ ਅਤੇ ਵਿਜੇ ਕੁਮਾਰ ਨੇ ਚਾਂਦੀ ਦਾ ਅਤੇ ਸਪਸ਼ ਕੁਮਾਰ, ਕੋਮਲਪ੍ਰੀਤ ਕੌਰ ਅਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।