ਰਾਜਾਸਾਂਸੀ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦੇ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਨੂੰ ਇਮੀਗ੍ਰੇਸ਼ਨ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਲਈ ਰਵਾਨਾ ਹੋਣ ਵਾਲੇ ਸਪਾਈਸ ਜੈੱਟ ਜਹਾਜ਼ ਰਾਹੀਂ ਦੁਬਈ ਭੱਜਣ ਦੀ ਉਡੀਕ ਕਰ ਰਿਹਾ ਸੀ, ਜਿਸ ਦੌਰਾਨ ਉਸ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਕਾਬੂ ਕਰ ਲਿਆ ਅਤੇ ਫੜੇ ਜਾਣ ਤੋਂ ਬਾਅਦ ਹਵਾਈ ਅੱਡੇ ‘ਤੇ ਹੀ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।